#Punjab#Mohali #panchkula #Chandigarh #Haryana #jalandhar

ਮਾਨ ਸਰਕਾਰ ਵਲੋਂ ਪੰਜਾਬ ਦੇ 6 ਲੱਖ ਕਰਮਚਾਰੀਆਂ ਅਤੇ ਪੈਂਸ਼ਨਰਾਂ ਲਈ ਵੱਡਾ ਤੋਹਫ਼ਾ

Tct

ਮਾਨ ਸਰਕਾਰ ਵਲੋਂ ਪੰਜਾਬ ਦੇ 6 ਲੱਖ ਕਰਮਚਾਰੀਆਂ ਅਤੇ ਪੈਂਸ਼ਨਰਾਂ ਲਈ ਵੱਡਾ ਤੋਹਫ਼ਾ

Tct

ਮੰਤਰੀ ਮੰਡਲ ਵਲੋਂ 14,000 ਕਰੋੜ ਰੁਪਏ ਦਾ ਬਕਾਇਆ ਜਾਰੀ ਕਰਨ ਦੀ ਮਨਜ਼ੂਰੀ

ਚੰਡੀਗੜ੍ਹ/ਜਲੰਧਰ, 13 ਫ਼ਰਵਰੀ: ਪੰਜਾਬ ਸਰਕਾਰ ਨੇ ਰਾਜ ਦੇ 6 ਲੱਖ ਸਰਕਾਰੀ ਕਰਮਚਾਰੀਆਂ ਅਤੇ ਪੈਂਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਬਕਾਇਆ ਤਨਖਾਹ ਅਤੇ ਭੱਤਿਆਂ ਦੀ ਅਦਾਇਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ ਦੌਰਾਨ ਇਹ ਅਹਿਮ ਫੈਸਲਾ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਪ੍ਰਵਕਤਾ ਨੇ ਦੱਸਿਆ ਕਿ ਇਸ ਫੈਸਲੇ ਤਹਿਤ 1 ਜਨਵਰੀ 2016 ਤੋਂ 30 ਜੂਨ 2022 ਤੱਕ ਦੇ ਸੋਧੇ ਹੋਏ ਤਨਖਾਹ/ਪੈਂਸ਼ਨ ਅਤੇ ਲੀਵ ਇਨਕੈਸ਼ਮੈਂਟ ਦਾ ਬਕਾਇਆ ਜਾਰੀ ਕੀਤਾ ਜਾਵੇਗਾ। ਇਸਦੇ ਨਾਲ-ਨਾਲ, 1 ਜੁਲਾਈ 2021 ਤੋਂ 31 ਮਾਰਚ 2024 ਤੱਕ ਦੇ ਡੀ.ਏ./ਡੀ.ਆਰ. ਦਾ ਬਕਾਇਆ ਵੀ ਪੜਾਵਾਰ ਜਾਰੀ ਕੀਤਾ ਜਾਵੇਗਾ। ਇਸ ਮਕਸਦ ਲਈ 14,000 ਕਰੋੜ ਰੁਪਏ ਦੀ ਰਕਮ ਰਿਲੀਜ਼ ਕੀਤੀ ਜਾਵੇਗੀ। ਸਰਕਾਰ ਦੇ ਇਸ ਕਦਮ ਨਾਲ ਲੱਖਾਂ ਕਰਮਚਾਰੀਆਂ ਅਤੇ ਪੈਂਸ਼ਨਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ।

Related Articles

Leave a Reply

Your email address will not be published. Required fields are marked *

Back to top button